ਅੱਖਾਂ ਦੇ ਹੰਝੂ ਦੱਸਦੇ ਨੇ ਕੀਤੀ ਮਿਹਨਤ ਦੀ ਕਹਾਣੀ

ਅੱਖਾਂ ਦੇ ਹੰਝੂ ਦੱਸਦੇ ਨੇ ਕੀਤੀ ਮਿਹਨਤ ਦੀ ਕਹਾਣੀ
ਸਿੱਖਾਂ ਦੀਆਂ ਸ਼ਹਾਦਤਾਂ ’ਤੇ ਸਿਆਸੀ ਜ਼ਮੀਨ ਤਿਆਰ ਕਰਕੇ 2024 ਦੀਆਂ ਲੋਕ ਸਭਾ ਚੋਣਾਂ ਜਿੱਤਣਾ ਚਾਹੁੰਦੀ ਬੀਜੇਪੀ: ਸਿਮਰਨਜੀਤ ਮਾਨ
ਉਨ੍ਹਾਂ ਨੇ ਕਿਹਾ ਕਿ ਸਿੱਖਾਂ ਦੀਆਂ ਸ਼ਹਾਦਤਾਂ ’ਤੇ ਕੇਂਦਰ ਸਰਕਾਰ ਆਪਣੀ ਸਿਆਸੀ ਜ਼ਮੀਨ ਤਿਆਰ ਕਰਕੇ 2024 ਦੀਆਂ ਲੋਕ ਸਭਾ ਚੋਣਾਂ ਜਿੱਤਣਾ ਚਾਹੁੰਦੀ ਹੈ। ਭਾਰਤ ਵਿੱਚ ਘੱਟ ਗਿਣਤੀਆਂ ਨਾਲ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ।
ਦੱਸ ਦਈਏ ਕਿ ਸਾਲ 2015 ਵਿੱਚ ਬਹਬਿਲ ਕਲਾਂ ਗੋਲੀਕਾਂਡ ਦੌਰਾਨ ਸ਼ਹੀਦ ਹੋਏ ਦੋ ਸਿੱਖ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਬਿੱਟੂ ਸਰਾਵਾਂ ਦੀ ਸ਼ਹਾਦਤ ਦੇ ਅੱਠ ਸਾਲ ਮੁਕੰਮਲ ਹੋਣ ’ਤੇ ਸ਼ਨੀਵਾਰ ਨੂੰ ਬਹਬਿਲ ਕਲਾਂ ਦੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸੰਗਤਾਂ ਨੂੰ ਸੰਬੋਧਨ ਕੀਤਾ।
ਇਸ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਇਹ ਵੀ ਆਖਿਆ ਕਿ ਬੇਅਦਬੀ ਤੇ ਸ਼ਹਾਦਤਾਂ ਉੱਤੇ ਕੌਮਾਂ ਅੰਦਰ ਰੋਸ ਹੋਣਾ ਚਾਹੀਦਾ ਹੈ ਜੋ ਇਸ ਸਮੇਂ ਦਿਖ ਨਹੀਂ ਰਿਹਾ। ਉਨ੍ਹਾਂ ਆਖਿਆ ਕਿ ਭਾਰਤ ਸਰਕਾਰ ਦਾ ਸਿੱਖ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ। ਉਨ੍ਹਾਂ ਸਾਰੀਆਂ ਪੰਥਕ ਧਿਰਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ।
ਇਸ ਮੌਕੇ ਐਡਵੋਕੇਟ ਹਰਪਾਲ ਸਿੰਘ ਖਾਰਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਪੁੱਛਿਆ ਕਿ ਬਹਬਿਲ ਕਲਾਂ ਗੋਲੀ ਕਾਂਡ ਦਾ ਚਲਾਨ ਪੇਸ਼ ਕਿਉਂ ਨਹੀਂ ਕੀਤਾ ਗਿਆ, ਕੀ ਸਰਕਾਰ ਦਾ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨਾਲ ਸਮਝੌਤਾ ਹੋ ਗਿਆ ਹੈ।