ਕਿਸਨੇ ਕਰਾਇਆ ਸਿੱਧੂ ਮੂਸੇ ਆਲੇ ਦਾ ਕਤਲ, ਆਖਿਰ ਕੀ ਸੀ ਰੰਜਿਸ਼, ਕਿਸ ਸਰਕਾਰ ਦਾ ਸੀ ਹੱਥ ਤੇ ਕਿਉਂ ਨੀ ਮਿਲ ਰਿਹਾ ਇਨਸਾਫ਼.

1.ਜਨਮ ਅਤੇ ਬਚਪਨ
ਸ਼ੁਭਦੀਪ ਦਾ ਜਨਮ 11 ਜੂਨ 1993 ਨੂੰ ਪੰਜਾਬ ਦੇ ਜ਼ਿਲ੍ਹੇ ਮਾਨਸਾ ਦੇ ਪਿੰਡ ਮੂਸਾ ਵਿੱਚ ਹੋਇਆ। ਇਹ ਇੱਕ ਸਿੱਖ ਪਰਿਵਾਰ ਨਾਲ ਸੰਬੰਧ ਰਖਦਾ ਸੀ। ਉਸ ਦਾ ਪਿਤਾ ਬਲਕੌਰ ਸਿੰਘ ਫ਼ੌਜ ਦੀ ਨੌਕਰੀ ਕਰਦਾ ਸੀ। ਉਸ ਦੀ ਮਾਤਾ ਦਾ ਨਾਂ ਚਰਨ ਕੌਰ ਹੈ ਜੋ ਮੂਸਾ ਪਿੰਡ ਦੀ ਸਰਪੰਚ ਹੈ। ਸਿੱਧੂ ਨੇ ਸ਼ੁਰੂਆਤੀ ਸਿੱਖਿਆ ਮਾਨਸਾ ਦੇ ਸਕੂਲਾਂ ਤੋਂ ਹਾਸਿਲ ਕੀਤੀ। ਉਸ ਨੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ ਵਿਚ ਪੜ੍ਹਾਈ ਕੀਤੀ ਅਤੇ 2016 ਵਿਚ ਗ੍ਰੈਜੂਏਸ਼ਨ ਕੀਤੀ। ਸਿਧੂ ਟੂਪੈਕ ਸ਼ਕੂਰ ਤੋਂ ਪ੍ਰਭਾਵਿਤ ਸੀ। ਇਸ ਨੇ ਛੇਵੀਂ ਕਲਾਸ ਵਿੱਚ ਹੀ ਹਿਪ ਹੋਪ ਸੰਗੀਤ ਸੁਣਨਾ ਸ਼ੁਰੂ ਕੀਤਾ ਅਤੇ ਲੁਧਿਆਣਾ ਵਿੱਚ ਹਰਵਿੰਦਰ ਬਿੱਟੂ ਤੋਂ ਸੰਗੀਤ ਦੇ ਹੁਨਰ ਸਿੱਖੇ।। ਇਸ ਤੋਂ ਬਾਅਦ ਉੱਚ ਸਿੱਖਿਆ ਲਈ ਸਿੱਧੂ ਕੈਨੇਡਾ ਚਲਾ ਗਿਆ ਅਤੇ ਆਪਣਾ ਪਹਿਲਾ ਗਾਣਾ “ਜੀ ਵੈਗਨ” ਜਾਰੀ ਕੀਤਾ।
2.ਸਿੱਧੂ ਮੂਸੇ ਵਾਲੇ ਦੇ ਕਾਤਲ ਦੀ ਜਾਣਕਾਰੀ= ਸਿੱਧੂ ਮੂਸੇਵਾਲਾ ਪੰਜਾਬੀ ਦਾ ਕੌਮਾਂਤਰੀ ਪੱਧਰ ਦਾ ਪੌਪ ਸਟਾਰ ਸੀ। ਉਸ ਨੂੰ ਘੇਰ ਕੇ ਦਿਨ-ਦਿਹਾੜੇ ਅਤਿਆਧੁਨਿਕ ਹਥਿਆਰਾਂ ਨਾਲ ਕਤਲ ਕੀਤਾ ਜਾਣਾ ਸਮੁੱਚੇ ਸਮਾਜ ਲਈ ਦੁੱਖਦਾਇਕ ਅਤੇ ਪ੍ਰੇਸ਼ਾਨੀ ਵਾਲਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਨੂੰ ਪੰਜਾਬ ਪੁਲਿਸ ਨੇ ਜਿਵੇਂ ਗੈਂਗਵਾਰ ਨਾਲ ਜੋੜਿਆ ਹੈ, ਉਸ ਨੇ ਪਿਛਲੇ ਕੁਝ ਸਮੇਂ ਤੋਂ ਹੋ ਰਹੀਆਂ ਹਿੰਸਕ ਵਾਰਦਾਤਾਂ ਪ੍ਰਤੀ ਲੋਕਾਂ ਦੀ ਚਿੰਤਾਂ ਨੂੰ ਸਿਖ਼ਰਾਂ ਉੱਤੇ ਪਹੁੰਚਾ ਦਿੱਤਾ ਹੈ। ਪੰਜਾਬ ਨੇ ਲੰਬਾ ਸਮਾਂ ਹਿੰਸਕ ਦੌਰ ਦੇਖਿਆ ਹੈ ਅਤੇ ਕਬੱਡੀ ਖਿਡਾਰੀ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲਾ ਵਰਗੇ ਕਤਲਾਂ ਨੇ ਪੰਜਾਬ ਦੇ ਲੋਕਾਂ ਅੱਗੇ ਉਸੇ ਵਰਗਾ ਦੌਰ ਮੁੜਨ ਦਾ ਡਰ ਤੇ ਸਹਿਮ ਪਾ ਦਿੱਤਾ ਹੈ।29 ਮਈ ਨੂੰ ਕਤਲ ਹੋਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਅਜੇ ਵੀ ਪੰਜਾਬ ਪੁਲਿਸ ਦੇ ਹੱਥ ਖ਼ਾਲੀ ਹਨ। ਪੰਜਾਬ ਸਰਕਾਰ ਵੱਲੋਂ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਮੁਲਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਪਰ ਮੁਲਜ਼ਮ ਹੈ ਕਿੱਥੇ ਇਸ ਦਾ ਖ਼ੁਲਾਸਾ ਅਜੇ ਤੱਕ ਪੰਜਾਬ ਪੁਲਿਸ ਨੇ ਨਹੀਂ ਕੀਤਾ।
3.ਨਾਲ ਦੇ ਸਾਥੀ ਅਤੇ ਮੁੱਖ ਆਰੋਪੀ=29 mayਨੂੰ ਮਾਨਸਾ ਵਿਚ ਸੁਭਦੀਪ ਸਿੰਘ ਸਿੱਧੂ ਆਪਣੇ ਸਾਥੀਆਂ ਨਾਲ ਘਰੋਂ ਬਾਹਰ 4.30 ਉੱਤੇ ਦੋ ਸਾਥੀਆਂ ਨਾਲ ਨਿਕਲੇ।
ਕਰੀਬ 5.30 ਇਨ੍ਹਾਂ ਉੱਤੇ ਜਵਾਹਰਕੇ ਪਿੰਡ ਕੋਲ ਉਦੋਂ ਹਮਲਾ ਹੋਇਆ, ਜਦੋਂ ਉਹ ਵਾਪਸ ਪਰਤ ਰਿਹਾ ਸੀ। ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਸਿੱਧੂ ਮੂਸੇ ਆਲੇ ਦੇ ਕਤਲ ਕਾਂਡ ਦੀ ਜਿੰਮੇਵਾਰੀ ਲਈ ਸੀ
ਮੈਨੇਜਰ ਸ਼ਗਨਪ੍ਰੀਤ ਦਾ ਨਾਮ ਮਿੱਠੂਖੇੜਾ ਕਤਲ ਕੇਸ ਵਿਚ ਆਇਆ ਸੀ, ਉਹ ਇਸ ਸਮੇਂ ਬਾਹਰ ਹੈ। ਇਸ ਕੇਸ ਵਿਚ ਲਾਰੈਂਸ਼ ਬਿਸ਼ਨੋਈ ਗੈਂਗ ਦਾ ਹੱਥ ਹੈ। ਜਿਸ ਦੀ ਉਨ੍ਹਾਂ ਜ਼ਿੰਮੇਵਾਰੀ ਲਈ ਹੈ।
ਸਿੱਧੂ ਮੂਸੇਵਾਲਾ ਕੋਲ 4 ਸੁਰੱਖਿਆ ਗਾਰਡ ਸਨ, ਜਿੰਨ੍ਹਾਂ ਵਿਚੋ 2 ਘੱਲੂਘਾਰਾ ਦਿਵਸ ਕਾਰਨ ਵਾਪਸ ਲਏ ਗਏ ਹਨ ਅਤੇ ਦੋ ਕਮਾਂਡੋਜ਼ ਉਨ੍ਹਾਂ ਕੋਲ ਸਨ।
4.Last ਟਾਈਮ ਮੂਸੇ ਵਾਲੇ ਦੇ ਕਿਸ ਪਾਰਟੀ ਨਾਲ ਸੀ ਲਿੰਕ=ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਸਿੱਧੂ ਮੂਸੇਵਾਲਾ ਕਾਂਗਰਸ ਵਿੱਚ ਸ਼ਾਮਿਲ ਹੋਏ ਹਨ।ਦੁਰਘਟਨਾ ਤੋਂ ਇਕ ਦਿਨ ਪਹਿਲਾਂ ਸਿੱਧੂ ਮੂਸੇ ਆਲੇ ਕੀਤੀ ਸੀ ਸਰਦਾਰ ਸਿਮਰਨਜੀਤ ਮਾਨ ਨਾਲ ਫੋਨ ਤੇ ਗੱਲ ਅਤੇ ਓਹਨਾ ਦੀ ਸੰਗਰੂਰ ਜਿਮਨੀ ਚੋਣਾਂ ਵਿੱਚ ਸਪੋਟ ਕਰਨ ਦੀ ਗੱਲ ਕੀਤੀ ਸੀ।
5.ਸਿੱਧੂ ਮੂਸੇ ਆਲੇ ਦੇ ਮਾਪਿਆਂ ਵਲੋਂ ਅੱਜ ਤੱਕ ਇਨਸਾਫ਼ ਲਈ ਕੀਤੇ ਗਏ ਰੋਸ ਪ੍ਰਦਰਸ਼ਨ=: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਇਨਸਾਫ਼ ਲਈ ਮਾਨਸਾ ਵਿੱਚ ਕੈਂਡਲ ਮਾਰਚ ਸ਼ੁਰੂ ਹੋ ਗਿਆ ਹੈ। ਇਸ ਦੀ ਅਗਵਾਈ ਕਰਦਿਆਂ ਪਿਤਾ ਬਲਕੌਰ ਸਿੰਘ ਨੇ ਸਰਕਾਰ ਅੱਗੇ 3 ਮੰਗਾਂ ਰੱਖੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੇਟੇ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਜਾਂਚ ਲਈ ਇੱਕ ਸ਼ਕਤੀਸ਼ਾਲੀ ਕਮਿਸ਼ਨ ਬਣਾਇਆ ਜਾਣਾ ਚਾਹੀਦਾ ਹੈ। ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਉਸ ਦੇ ਪੁੱਤਰ ਦੀ ਸੁਰੱਖਿਆ ਵਾਪਸ ਕਿਸ ਨੇ ਅਤੇ ਕਿਉਂ ਲਈ? ਪੰਜਾਬ ਦੀ ਫਿਲਮ ਇੰਡਸਟਰੀ ਦੇ ਗੈਂਗਸਟਰਾਂ ਨਾਲ ਸਬੰਧਾਂ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਗੈਂਗਸਟਰ ਗੋਲਡੀ ਬਰਾੜ ਨੂੰ ਕੈਨੇਡਾ ਤੋਂ ਭਾਰਤ ਲਿਆਂਦਾ ਜਾਵੇ।
ਬਲਕੌਰ ਸਿੰਘ ਦੀਆਂ ਤਿੰਨ ਮੰਗਾਂ
ਸਿੱਧੂ ਮੂਸੇ ਵਾਲਾ ਨੂੰ ਸੁਰੱਖਿਆ ਕਿਉਂ ਦਿੱਤੀ ਗਈ ਅਤੇ ਉਸ ਦੀ ਸੁਰੱਖਿਆ ਕਿਉਂ ਵਾਪਸ ਲਈ ਗਈ ਅਤੇ ਇਸ ਵਿਚ ਕਿਹੜੇ-ਕਿਹੜੇ ਲੋਕ ਸ਼ਾਮਲ ਸਨ, ਇਸ ਮਾਮਲੇ ਦੀ ਜਾਂਚ ਲਈ ਇਕ ਕਮੇਟੀ ਬਣਾਈ ਜਾਵੇ ਅਤੇ ਉਨ੍ਹਾਂ ਲੋਕਾਂ ਦੇ ਨਾਂ ਸਾਹਮਣੇ ਲਿਆਂਦਾ ਜਾਵੇ।
ਪੰਜਾਬ ਦੀ ਫ਼ਿਲਮ ਇੰਡਸਟਰੀ ਜਿਸ ਨੂੰ ਪਾਲੀਵੁੱਡ ਕਿਹਾ ਜਾਂਦਾ ਹੈ, ਉਸ ਦਾ ਅੰਡਰਵਰਲਡ ਨਾਲ ਕੀ ਸਬੰਧ ਹੈ, ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਵਿਚ ਜਿਨ੍ਹਾਂ ਲੋਕਾਂ ਦੇ ਨਾਂ ਸਾਹਮਣੇ ਆਉਂਦੇ ਹਨ, ਉਨ੍ਹਾਂ ਦੇ ਨਾਂ ਸਾਹਮਣੇ ਆਉਣੇ ਚਾਹੀਦੇ ਹਨ।
ਬਹੁਤ ਸਾਰੇ ਲੋਕ ਜਿਹੜੇ ਚਿੱਟੇ ਕੱਪੜਿਆਂ ਵਿਚ ਵਤਨ ਵਿਚ ਰਹਿੰਦੇ ਹਨ ਅਤੇ ਜੋ ਕਦੇ ਲਾਰੈਂਸ ਬਿਸ਼ਨੋਈ ਨੂੰ ਆਪਣਾ ਭਰਾ ਕਹਿੰਦੇ ਸਨ ਅਤੇ ਅੱਜ ਕੱਲ੍ਹ 20 – 20 ਗੰਨਮੈਨਾਂ ਨਾਲ ਸੁਰੱਖਿਆ ਦੀ ਮੰਗ ਕਰ ਰਹੇ ਹਨ ਜੋ ਹਰ ਫਿਰੌਤੀ ਵਿਚ 15% ਹਿੱਸਾ ਮੰਗ ਰਹੇ ਹਨ, ਉਨ੍ਹਾਂ ਦੀ ਜਾਇਦਾਦ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਇਹ ਪਿਛਲੇ ਸਾਲਾਂ ਵਿੱਚ ਕਿੰਨਾ ਵਧੀ ਹੈ ਅਤੇ ਉਹਨਾਂ ਦਾ ਕੀ ਹੱਥ ਹੈ।
6.ਜਲੰਧਰ ਜਿਮਨੀ ਚੋਣਾਂ ਤੇ ਕੀ ਬੋਲੇ ਸਿੱਧੂ ਮੂਸੇ ਆਲੇ ਦੇ ਪਿਤਾ= ਸਿੱਧੂ ਮੂਸੇਵਾਲਾ ਦੇ ਪਿਤਾ ਜਲੰਧਰ ਜ਼ਿਮਨੀ ਚੋਣ ’ਚ ਪੰਜਾਬ ਸਰਕਾਰ ਵਿਰੁੱਧ ਕਰਨਗੇ ਪ੍ਰਚਾਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਹੈ ਕਿ ਉਹ ਜਲੰਧਰ ਦੀ ਜ਼ਿਮਨੀ ਚੋਣ ਵਿੱਚ ਘਰ-ਘਰ ਜਾ ਕੇ ਪੰਜਾਬ ਸਰਕਾਰ ਦੀ ਕਥਿਤ ਵਾਅਦਾ ਖਿਲਾਫੀ ਵਿਰੁੱਧ ਪ੍ਰਚਾਰ ਕਰਨਗੇ। ਜਲੰਧਰ ਵਿੱਚ ਜ਼ਿਮਨੀ ਚੋਣ 10 ਮਈ ਨੂੰ ਹੋਣੀ ਹੈ ਅਤੇ 13 ਮਈ ਨੂੰ ਇਸ ਦੇ ਨਤੀਜੇ ਆਉਂਣੇ ਹਨ। ਸਹਿਯੋਗੀ ਸੁਰਿੰਦਰ ਮਾਨ ਮੁਕਾਬਕ ਬਲਕੌਰ ਸਿੰਘ ਨੇ ਕਿਹਾ ਕਿ ਉਹਨਾਂ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਧਰਨਾ ਦਿੱਤਾ ਸੀ ਜਿਸ ਦੌਰਾਨ ਉਹਨਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਮੁਲਾਕਾਤ ਕਰਵਾਈ ਜਾਵੇਗੀ ਪਰ ਹਾਲੇ ਤੱਕ ਉਹਨਾਂ ਨਾਲ ਕਿਸੇ ਨੇ ਸਪੰਰਕ ਨਹੀਂ ਕੀਤਾ। ਬਲਕੌਰ ਸਿੰਘ ਨੇ ਕਿਹਾ ਕਿ ਉਹ ਜੇਲ੍ਹ ਵਿੱਚ ਬੰਦ ਕਥਿਤ ਗੈਂਗਸਟਰ ਲਾਰੈਂਸ ਬਿਸ਼ਨੋਈ ਖਿਲਾਫ਼ ਲੜਾਈ ਜਾਰੀ ਰੱਖਣਗੇ ਭਾਵੇਂ ਉਹਨਾਂ ਦਾ ਆਪਣਾ ਬੁੱਤ ਵੀ ਸਿੱਧੂ ਮੂਸੇਵਾਲਾ ਦੇ ਨਾਲ ਹੀ ਲੱਗ ਜਾਵੇ।