ਡ੍ਰੇਨ ‘ਚ ਪਾਣੀ ਦਾ ਲੈਵਲ ਦੇਖਣ ਗਏ 2 ਚਚੇਰੇ ਭਰਾ ਪੈਰ ਤਿਲਸਣ ਕਰਕੇ ਹੜ੍ਹਾਂ ‘ਚ ਰੁੜੇ

ਡ੍ਰੇਨ ‘ਚ ਪਾਣੀ ਦਾ ਲੈਵਲ ਦੇਖਣ ਗਏ 2 ਚਚੇਰੇ ਭਰਾ ਪੈਰ ਤਿਲਸਣ ਕਰਕੇ ਹੜ੍ਹਾਂ ‘ਚ ਰੁੜੇ

ਕਸਬਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਧੀਰੋਵਾਲ ਵਿੱਚ ਬਰਸਾਤੀ ਨਾਲੇ ਵਿੱਚ ਪਾਣੀ ਦੇਖਣ ਗਏ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਜਸਕਰਨ ਸਿੰਘ (14) ਤੇ ਦਿਲਪ੍ਰੀਤ ਸਿੰਘ (13) ਵਜੋਂ ਹੋਈ ਹੈ।

ਗੁਰਦਾਸਪੁਰ ਤੋਂ ਦਰਦਨਾਕ ਖਬਰ ਸਾਹਮਣੇ ਆਈ ਹੈ। ਕਸਬਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਧੀਰੋਵਾਲ ਵਿੱਚ ਬਰਸਾਤੀ ਨਾਲੇ ਵਿੱਚ ਪਾਣੀ ਦੇਖਣ ਗਏ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਜਸਕਰਨ ਸਿੰਘ (14) ਤੇ ਦਿਲਪ੍ਰੀਤ ਸਿੰਘ (13) ਵਜੋਂ ਹੋਈ ਹੈ। ਦੋਵਾਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।

ਪਾਣੀ ਦੇ ਤੇਜ਼ ਵਹਾਅ ਕਾਰਨ ਦੋਵੇਂ ਨਾਲੇ ਵਿੱਚ ਰੁੜ੍ਹ ਗਏ। ਡੀਐਸਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮ੍ਰਿਤਕ ਬੱਚਿਆਂ ਦੇ ਪਰਿਵਾਰ ਵਾਲਿਆਂ ਨੂੰ ਵੀ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਘਟਨਾ ਤੋਂ ਬਾਅਦ ਦੋਵਾਂ ਬੱਚਿਆਂ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।

Leave a Comment

Your email address will not be published. Required fields are marked *