ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਦੇਰ ਰਾਤ ਤੇਜ਼ ਹਨੇਰੀ ਝਖੜ ਨਾਲ ਪਿਆ ਮੀਂਹ, ਤਾਪਮਾਨ ‘ਚ ਗਿਰਾਵਟ.

ਪੰਜਾਬ ਦੇ ਕਈ ਹਿੱਸਿਆਂ ਵਿੱਚ ਹੋਈ ਬਾਰਿਸ਼ ਕਾਰਨ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ। ਆਉਣ ਵਾਲੇ ਕੁਝ ਦਿਨਾਂ ਤੱਕ ਤਾਪਮਾਨ ‘ਚ ਗਿਰਾਵਟ ਰਹੇਗੀ। ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ।
Punjab Weather: ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਦੇਰ ਰਾਤ ਤੇਜ਼ ਹਨੇਰੀ ਝਖੜ ਨਾਲ ਪਿਆ ਮੀਂਹ, ਤਾਪਮਾਨ ‘ਚ ਗਿਰਾਵਟFILE PHOTO
Punjab Weather: ਪੰਜਾਬ ‘ਚ ਬੀਤੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਖੋੜ੍ਹੀ ਰਾਹਤ ਮਿਲੀ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਦੇਰ ਰਾਤ ਤੇਜ਼ ਹਨੇਰੀ ਝਖੜ ਨਾਲ ਪਿਆ ਮੀਂਹ ਹੈ। ਜਿਸ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।


ਬੁੱਧਵਾਰ ਨੂੰ ਪੰਜਾਬ ਵਿੱਚ ਮੌਸਮ ਗਰਮ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ। ਉਥੇ ਹੀ ਵੈਸਟਰਨ ਡਿਸਟਰਬੈਂਸ (Western Disturbance) ਕਾਰਨ ਮੌਸਮ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਕਈ ਥਾਵਾਂ ‘ਤੇ ਤਾਪਮਾਨ ਵੱਧ ਹੈ ਅਤੇ ਕਈ ਥਾਵਾਂ ‘ਤੇ ਬੱਦਲਵਾਈ ਕਾਰਨ ਪਾਰਾ ਹੇਠਾਂ ਰਿਹਾ।


ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਮੌਸਮ ਵਿਭਾਗ (IMD) ਮੁਤਾਬਕ ਵੀਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ ਤਾਂ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਫਿਰ 19 ਮਈ ਤੋਂ ਤਾਪਮਾਨ ‘ਚ ਤੇਜ਼ੀ ਨਾਲ ਬਦਲਾਅ ਆਉਣ ਵਾਲਾ ਹੈ। ਤਾਪਮਾਨ ‘ਚ ਭਾਰੀ ਵਾਧਾ ਹੋਣ ਦੇ ਨਾਲ-ਨਾਲ ਹੀਟ ਵੇਵ ਦਾ ਅਸਰ ਵੀ 22 ਮਈ ਤੱਕ ਦੇਖਣ ਨੂੰ ਮਿਲ ਰਿਹਾ ਹੈ। ਫਿਲਹਾਲ ਮੌਸਮ ਵਿਭਾਗ ਨੇ 2 ਦਿਨਾਂ ਲਈ ਧੂੜ ਭਰੀਆਂ ਹਵਾਵਾਂ ਦਾ ਅਲਰਟ ਜਾਰੀ ਕੀਤਾ ਹੈ।

ਪੰਜਾਬ ‘ਚ ਪਾਰਾ 40 ਪਾਰ
ਪੰਜਾਬ ਵਿੱਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 40.7 ਡਿਗਰੀ, ਅੰਮ੍ਰਿਤਸਰ ਵਿੱਚ 41.9 ਡਿਗਰੀ, ਲੁਧਿਆਣਾ ਵਿੱਚ 40.9 ਡਿਗਰੀ ਅਤੇ ਪਠਾਨਕੋਟ ਵਿੱਚ 41.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਪੰਜਾਬ ਵਿੱਚ ਇਸ ਵਾਰ ਮਈ ਦੇ ਸ਼ੁਰੂ ਵਿੱਚ 10 ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲੀ ਸੀ ਪਰ ਹੁਣ ਗਰਮੀ ਲਗਾਤਾਰ ਵੱਧ ਰਹੀ ਹੈ।

ਮੌਸਮ ਵਿਭਾਗ ਮੁਤਾਬਕ ਮੱਧ ਪ੍ਰਦੇਸ਼, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਵੱਖ-ਵੱਖ ਥਾਵਾਂ ‘ਤੇ ਬਿਜਲੀ, ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ) ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਹਿਮਾਚਲ ਪ੍ਰਦੇਸ਼, ਪੰਜਾਬ, ਪੱਛਮੀ ਉੱਤਰ ਪ੍ਰਦੇਸ਼, ਗੰਗਾ ਪੱਛਮੀ ਬੰਗਾਲ, ਬਿਹਾਰ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਅਤੇ ਕੇਰਲ ਅਤੇ ਮਹੇ ਦੇ ਵੱਖ-ਵੱਖ ਸਥਾਨਾਂ ‘ਤੇ ਬਿਜਲੀ ਡਿੱਗਣ ਦੇ ਨਾਲ ਮੀਂਹ ਦੀ ਸੰਭਾਵਨਾ ਹੈ।


ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Leave a Comment

Your email address will not be published. Required fields are marked *