ਸਿੱਖਾਂ ਦੀ ‘ਪਾਰਲੀਮੈਂਟ’ ਵਿੱਚ ਹੋਏ ਅਹਿਮ ਫ਼ੈਸਲੇ, ਸਿੱਖ ਵਿਰੋਧੀ ਬਿਰਤਾਂਤ ਸਿਰਜਣ ਵਾਲਿਆਂ ਨੂੰ ਹੁਣ ਨਹੀਂ ਬਖਸ਼ਿਆ ਜਾਵੇਗਾ.

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ’ਚ ਜੰਤਰ ਮੰਤਰ ਵਿਖੇ ਧਰਨੇ ’ਤੇ ਬੈਠੀਆਂ ਓਲੰਪੀਅਨ ਭਲਵਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇੱਕ ਪਾਸੇ ਸਰਕਾਰਾਂ ਬੱਚੀਆਂ ਨੂੰ ਉੱਚਾ ਚੁੱਕਣ ਦੀ ਗੱਲ ਕਰਦੀਆਂ ਹਨ, ਜਦਕਿ ਦੂਜੇ ਪਾਸੇ ਦੇਸ਼ ਦਾ ਨਾਂ ਰੋਸ਼ਨ ਕਰਨ ਵਾਲੀਆਂ ਓਲੰਪੀਅਨ ਭਲਵਾਨ ਲੜਕੀਆਂ ਕੇਂਦਰ ਸਰਕਾਰ ਦੇ ਬਰੂਹਾਂ ’ਤੇ ਬੈਠ ਕੇ ਇਨਸਾਫ਼ ਲਈ ਲੜ ਰਹੀਆਂ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਕੱਤਰਤਾ ਦੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਸਿੱਖ ਵਿਰੋਧੀ ਬਿਰਤਾਂਤ ਸਿਰਜਣ ਵਾਲਿਆਂ ਨੂੰ ਹੁਣ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਲਿਆ ਹੈ। ਐਡਵੋਕੇਟ ਧਾਮੀ ਨੇ ਕਿ ਸਿੱਖਾਂ ਖਿਲਾਫ ਕਈ ਸੋਸ਼ਲ ਮੀਡੀਆ ਮੰਚ ਅਤੇ ਖਾਤੇ ਲਗਾਤਾਰ ਝੂਠਾ ਤੇ ਨਫ਼ਰਤੀ ਪ੍ਰਚਾਰ ਕਰ ਰਹੇ ਹਨ, ਜਿਨ੍ਹਾਂ ’ਤੇ ਸਰਕਾਰਾਂ ਸ਼ਿਕੰਜਾ ਨਹੀਂ ਕੱਸ ਰਹੀਆਂ। ਅਜਿਹੇ ਕਈ ਖਾਤਿਆਂ ਦੀ ਪਛਾਣ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਪ੍ਰਸ਼ਾਸਨ ਪਾਸ ਸ਼ਿਕਾਇਤਾਂ ਵੀ ਭੇਜੀਆਂ ਜਾ ਚੁੱਕੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹੁਣ ਇਸ ਮਾਮਲੇ ਨੂੰ ਸਬੂਤਾਂ ਸਮੇਤ ਭਾਰਤ ਸਰਕਾਰ ਪਾਸ ਪੇਸ਼ ਕੀਤਾ ਜਾਵੇਗਾ ਅਤੇ ਜੇਕਰ ਫਿਰ ਵੀ ਕਾਰਵਾਈ ਨਾ ਹੋਈ ਤਾਂ ਮਾਮਲਾ ਅਦਾਲਤ ਵਿੱਚ ਲੈ ਕੇ ਜਾਵਾਂਗੇ।ਐਡਵੋਕੇਟ ਧਾਮੀ ਪੰਜਾਬ ਅੰਦਰ ਲਗਾਤਾਰ ਵਾਪਰ ਰਹੀਆਂ ਬੇਅਦਬੀ ਅਤੇ ਗੁਰਦੁਆਰਾ ਸਾਹਿਬਾਨ ਦੀ ਮਰਯਾਦਾ ਭੰਗ ਕਰਨ ਵਾਲੀਆਂ ਘਟਨਾਵਾਂ ’ਤੇ ਸਰਕਾਰ ਦੇ ਅਵੇਸਲੇਪਣ ਦੀ ਵੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਫਿਕਰਮੰਦੀ ਦੀ ਗੱਲ ਹੈ ਕਿ ਪੰਜਾਬ ਅੰਦਰ ਧਾਰਮਿਕ ਜਜ਼ਬਾਤਾਂ ਨਾਲ ਖੇਡਣ ਵਾਲਿਆਂ ਦੇ ਹੌਸਲੇ ਲਗਾਤਾਰ ਵਧ ਰਹੇ ਹਨ। ਪੰਜਾਬ ਦੀ ਸਰਕਾਰ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਸ ’ਤੇ ਗਹਿਰੀ ਚਿੰਤਾ ਪ੍ਰਗਟਾਈ ਅਤੇ ਇਸ ਮਾਮਲੇ ਨੂੰ ਕੇਂਦਰ ਦੇ ਗ੍ਰਹਿ ਮੰਤਰਾਲੇ ਪਾਸ ਰੱਖਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨ ਬਣਨੇ ਚਾਹੀਦੇ ਹਨ ਅਤੇ ਸਮੇਂ ਸਿਰ ਮਿਸਾਲੀ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਗੁਰਦੁਆਰਾ ਕਮੇਟੀਆਂ ਅਤੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਹਰ ਸਮੇਂ ਗੁਰੂ ਘਰ ਅੰਦਰ ਪਹਿਰੇਦਾਰੀ ਯਕੀਨੀ ਬਣਾਈ ਜਾਵੇ। ਬੰਦੀ ਸਿੰਘਾਂ ਦੀ ਰਿਹਾਈ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ 26 ਲੱਖ ਦੇ ਕਰੀਬ ਪ੍ਰੋਫਾਰਮੇ ਭਰੇ ਹਨ ਜੋ ਜਲਦ ਰਾਜਪਾਲ ਪੰਜਾਬ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਿੱਖ ਮਸਲਿਆਂ ਨੂੰ ਲੈ ਕੇ ਭਾਰਤ ਦੇ ਰਾਸ਼ਟਰਪਤੀ ਪਾਸੋਂ ਵੀ ਮਿਲਣ ਵਾਸਤੇ ਸਮਾਂ ਮੰਗਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਤੇ ਸਮੇਂ ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ਦੇ ਮੱਦੇਨਜ਼ਰ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਬਾਰੇ ਵੀ ਕਾਰਵਾਈ ਜਾਰੀ ਹੈ।

ਅਸੀਂ ਰੋਜ਼ਾਨਾ ਨਵੀਂ ਨਵੀਂ ਜਾਣਕਾਰੀ ਤੁਹਾਡੇ ਤੱਕ ਲੈਕੇ ਆਉਂਦੇ ਹਾਂ। ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰਕੇ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਇਹ ਜਾਣਕਾਰੀ ਅਸੀਂ ਆਪਣੇ ਕੋਲੋ ਨਹੀਂ ਤਿਆਰ ਕਰਦੇ। ਇਸ ਤਰ੍ਹਾਂ ਦੀਆਂ ਰੌਚਕ ਜਾਣਕਾਰੀਆਂ ਲੈਣ ਲਈ ਸਾਡਾ ਪੇਜ ਫੌਲੋ ਕਰ ਸਕਦੇ ਹੋ। ਸਾਡੇ ਪੇਜ ਤੇ ਦੇਸ਼ ਵਿਦੇਸ਼ ਦੀਆਂ, ਮੌਸਮ ਅਤੇ ਸਿਹਤ ਸੰਬੰਧੀ ਜਾਨਕਾਰੀ ਦਿੱਤੀ ਜਾਂਦੀ ਹੈ। ਜੇਕਰ ਤੁਸੀਂ ਸਾਡੀ ਕਰੁਜਗਾਰੀ ਤੋਂ ਸੰਤੁਸ਼ਟ ਹੋ ਤਾਂ ਪੇਜ ਨੂੰ ਲਾਈਕ ਸ਼ੇਅਰ ਅਤੇ ਫੌਲੋ ਕਰੋ। ਧੰਨਵਾਦ

Live punjab ਸਾਰੇ ਦਰਸ਼ਕਾਂ ਨੂੰ ਨਵੀਂ ਜਾਣਕਾਰੀ ਦੇ ਨਾਲ ਨਾਲ ਕਰੰਟ ਨਿਊਜ਼ ਸਾਹਮਣੇ ਲੈ ਕੇ ਆਉਂਦਾ ਹੈ। ਇਸ ਵਿਚ ਤੁਹਾਡੇ ਮਹੱਲੇ, ਕਸਬੇ, ਇਲਾਕੇ, ਤੇ ਪਿੰਡ ਅਤੇ ਜ਼ਮੀਨੀ ਪੱਧਰ ਤੋਂ ਦੇਸ਼ ਵਿਦੇਸ਼ ਨਾਲ ਜੁੜੀ ਹੋਈ ਜਾਣਕਾਰੀ ਤੁਹਾਡੇ ਸਾਹਮਣੇ ਲੈ ਕੇ ਆਉਦਾ ਹੈ। ਅਸੀਂ ਰੋਜ਼ਾਨਾ ਖੋਜ ਕਰ ਕੇ ਤੇ ਉਸ ਖ਼ਬਰ ਨੂੰ ਤਰਕ ਸੰਗਤ ਦਰਸ਼ਕਾਂ ਨਾਲ ਸਾਂਝੀ ਕਰਦੇ ਹਾਂ। ਸਾਡੇ ਨਾਲ ਜੁੜ ਕੇ ਨਵੀ ਸੁਪਰਫਾਸਟ ਸਭ ਤੋਂ ਤੇਜ਼ ਜਾਣਕਾਰੀ ਹਾਸਲ ਕਰ ਸਕਦੇ ਹੋ, ਇਹ ਜਾਣਕਾਰੀ ਦੋਸਤਾਂ ਨਾਲ ਸਾਂਝਾ ਕਰ ਕੇ ਉਨ੍ਹਾਂ ਦੀ ਜਾਣਕਾਰੀ ਚ ਵਾਧਾ ਕਰ ਸਕਦੇ ਹੋ।live punjab ਸੱਚੀਆਂ ਤੇ ਤਾਜ਼ਾ ਖਬਰਾਂ ਦਾ ਇੱਕ ਵੱਡਾ ਦਾਇਰਾ ਹੈ ਜਿਸ ਵਿਚ ਸਿਹਤ , ਨਿਊਜ਼, ਮਨੋਰੰਜਨ , ਖੇਡਾਂ, ਆਦਿ ।

Leave a Comment

Your email address will not be published. Required fields are marked *