4 ਭੈਣਾਂ ਦੇ ਇਕਲੌਤੇ ਭਰਾ ਦੀ Canada ‘ਚ ਹੋਈ ਮੌ*, ਨਹੀਂ ਦੇਖਿਆ ਜਾ ਰਿਹਾ ਪੁੱਤ ਦੀ ਯਾਦ ‘ਚ ਤੜਫ ਰਿਹਾ Family

4 ਭੈਣਾਂ ਦੇ ਇਕਲੌਤੇ ਭਰਾ ਦੀ Canada ‘ਚ ਹੋਈ ਮੌ*, ਨਹੀਂ ਦੇਖਿਆ ਜਾ ਰਿਹਾ ਪੁੱਤ ਦੀ ਯਾਦ ‘ਚ ਤੜਫ ਰਿਹਾ Family
ਕੈਨੇਡਾ ਤੋਂ ਬੁਰੀ ਖਬਰ! ਦੋ ਭੈਣਾਂ ਦੇ ਇਕਲੌਤੇ ਭਰਾ ਦੀ ਵਿਦੇਸ਼ ‘ਚ ਮੌਤ
ਤਲਵਾੜਾ ਦੇ ਪਿੰਡ ਕੋਠੀ ਦਾ ਰਹਿਣ ਵਾਲਾ ਸਚਿਨ ਭਾਟੀਆ ਚਾਰ ਸਾਲਾਂ ਤੋਂ ਕੈਨੇਡਾ ‘ਚ ਰਹਿ ਰਿਹਾ ਸੀ। ਪਰਿਵਾਰ ਨੂੰ ਕੈਨੇਡਾ ਤੋਂ ਫੋਨ ਕਰਕੇ ਉਨ੍ਹਾਂ ਦੇ ਪੁੱਤਰ ਦੀ ਤੇਜ਼ ਬੁਖਾਰ ਕਾਰਨ ਮੌਤ ਹੋਣ ਦੀ ਸੂਚਨਾ ਦਿੱਤੀ ਗਈ ਹੈ। ਮ੍ਰਿਤਕ ਦੀ ਉਮਰ 26 ਸਾਲ ਸੀ।
Punjab News: ਕੈਨੇਡਾ ਵਿੱਚ ਪੰਜਾਬ ਦੇ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ ਹੈ। ਤਲਵਾੜਾ ਦੇ ਪਿੰਡ ਕੋਠੀ ਦਾ ਰਹਿਣ ਵਾਲਾ ਸਚਿਨ ਭਾਟੀਆ ਚਾਰ ਸਾਲਾਂ ਤੋਂ ਕੈਨੇਡਾ ‘ਚ ਰਹਿ ਰਿਹਾ ਸੀ। ਪਰਿਵਾਰ ਨੂੰ ਕੈਨੇਡਾ ਤੋਂ ਫੋਨ ਕਰਕੇ ਉਨ੍ਹਾਂ ਦੇ ਪੁੱਤਰ ਦੀ ਤੇਜ਼ ਬੁਖਾਰ ਕਾਰਨ ਮੌਤ ਹੋਣ ਦੀ ਸੂਚਨਾ ਦਿੱਤੀ ਗਈ ਹੈ। ਮ੍ਰਿਤਕ ਦੀ ਉਮਰ 26 ਸਾਲ ਸੀ।
ਇਸ ਬਾਰੇ ਪਿਤਾ ਬਿਸ਼ਨ ਦਾਸ ਨੇ ਦੱਸਿਆ ਕਿ ਸਚਿਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ 2019 ‘ਚ ਪੜ੍ਹਾਈ ਲਈ ਕੈਨੇਡਾ ਗਿਆ ਸੀ। ਕੁਝ ਸਮੇਂ ਬਾਅਦ ਭੈਣ ਵੀ ਕੈਨੇਡਾ ਚਲੀ ਗਈ ਤੇ ਦੋਵੇਂ ਭੈਣ-ਭਰਾ ਇਕੱਠੇ ਰਹਿ ਰਹੇ ਸਨ। ਬਿਸ਼ਨ ਦਾਸ ਨੇ ਦੱਸਿਆ ਕਿ ਸਚਿਨ ਵੀ ਪੜ੍ਹਾਈ ਤੋਂ ਬਾਅਦ ਉੱਥੇ ਕੰਮ ਕਰਦਾ ਸੀ। ਬੀਤੀ ਰਾਤ ਕਰੀਬ 9 ਵਜੇ ਬੇਟੇ ਨਾਲ ਗੱਲ ਹੋਈ। ਉਸ ਸਮੇਂ ਉਹ ਕੰਮ ਖਤਮ ਕਰਕੇ ਵਾਪਸ ਘਰ ਜਾ ਰਿਹਾ ਸੀ।
ਬਿਸ਼ਨ ਦਾਸ ਨੇ ਦੱਸਿਆ ਕਿ ਰਸਤੇ ਵਿੱਚ ਉਸ ਨੇ ਹਲਕਾ ਬੁਖਾਰ ਹੋਣ ਬਾਰੇ ਗੱਲ ਕੀਤੀ ਤਾਂ ਉਸ ਨੂੰ ਘਰ ਪਹੁੰਚਣ ਤੋਂ ਪਹਿਲਾਂ ਰਸਤੇ ਵਿੱਚ ਦਵਾਈ ਲੈਣ ਲਈ ਕਿਹਾ। ਪੁੱਤਰ ਘਰ ਪਹੁੰਚ ਗਿਆ। ਇਸ ਤੋਂ ਬਾਅਦ ਬੇਟੀ ਨਾਲ ਗੱਲ ਕੀਤੀ ਤੇ ਉਸ ਨੂੰ ਸਚਿਨ ਦਾ ਧਿਆਨ ਰੱਖਣ ਲਈ ਕਿਹਾ। ਕਰੀਬ ਦੋ ਘੰਟੇ ਬਾਅਦ ਬੇਟੀ ਨੇ ਫੋਨ ਕੀਤਾ ਤੇ ਦੱਸਿਆ ਕਿ ਸਚਿਨ ਨੂੰ ਹਸਪਤਾਲ ਲਿਆਂਦਾ ਗਿਆ ਹੈ।
ਬੇਟੀ ਨੇ ਦੱਸਿਆ ਕਿ ਸਚਿਨ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਹੈ। ਬੇਟੀ ਨੇ ਦੱਸਿਆ ਕਿ ਸਚਿਨ ਦੀ ਲਾਸ਼ ਨੂੰ ਦੋ ਦਿਨਾਂ ਤੱਕ ਪੋਸਟਮਾਰਟਮ ਲਈ ਹਸਪਤਾਲ ‘ਚ ਰੱਖਿਆ ਜਾਵੇਗਾ। ਪਰਿਵਾਰ ਨੇ ਸਰਕਾਰ ਤੋਂ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ। ਹੁਸ਼ਿਆਰਪੁਰ ਦੇ ਸੰਸਦ ਮੈਂਬਰ ਸੋਮ ਪ੍ਰਕਾਸ਼ ਤੇ ਵਿਜੇ ਸਾਂਪਲਾ ਨੇ ਵੀ ਪੀੜਤ ਪਰਿਵਾਰ ਨਾਲ ਫੋਨ ‘ਤੇ ਹਮਦਰਦੀ ਪ੍ਰਗਟ ਕੀਤੀ ਤੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ।