ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸਿੱਖਾਂ ਨੂੰ ਕੀਤਾ ਸਾਵਧਾਨ ਦੇਖੋ ਵੀਡੀਓ

ਜੂਨ 1984 ’ਚ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਇਸ ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖਾਲਸਾ ਸਮੇਤ ਕਈ ਪੰਥਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸ਼ਕਤੀ ਨੂੰ ਸੰਗਠਤ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਨੂੰ ਸਿੱਖ ਕਦੇ ਨਹੀਂ ਭੁੱਲ ਸਕਦੇ। ਇਹ ਘੱਲੂਘਾਰਾ ਕੇਵਲ ਸਿੱਖਾਂ ਦੇ ਪਿੰਡੇ ’ਤੇ ਝਰੀਟਾਂ ਹੀ ਨਹੀਂ, ਸਗੋਂ ਦਿਲ ’ਤੇ ਲੱਗੇ ਗਹਿਰੇ ਜ਼ਖਮ ਹਨ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰਾਂ ਨੂੰ ਸਪੱਸ਼ਟ ਕਰ ਦੇਣਾ ਚਾਹੁੰਦੇ ਹਾਂ ਕਿ 1984 ਦਾ ਘੱਲੂਘਾਰਾ ਸਿੱਖਾਂ ਦੀ ਕਮਜ਼ੋਰੀ ਨਹੀਂ ਹੈ ਬਲਕਿ ਇਸ ਨੂੰ ਯਾਦ ਕਰਕੇ ਕੌਮ ਹੋਰ ਮਜਬੂਤ ਹੁੰਦੀ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਭਾਰਤ ਦੀ ਤਤਕਾਲੀ ਸਰਕਾਰ ਵੱਲੋਂ ਕੀਤੇ ਇਸ ਜੁਲਮ ਦੇ ਇਨਸਾਫ਼ ਦੀ ਸਰਕਾਰਾਂ ਤੋਂ ਕੌਮ ਨੂੰ ਕੋਈ ਉਮੀਦ ਨਹੀਂ ਕਰਨੀ ਚਾਹੀਦੀ, ਬਲਕਿ ਇੱਕਜੁਟ ਹੋ ਕੇ ਸਵੈ-ਮੰਥਨ ਕਰਦਿਆਂ ਸਿੱਖ ਸ਼ਕਤੀ ਨੂੰ ਮਜਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਈ ਸਰਕਾਰਾਂ ਬਣੀਆਂ ਪਰ ਸਿੱਖਾਂ ਨੂੰ ਕਿਸੇ ਨੇ ਵੀ ਨਿਆਂ ਨਹੀਂ ਦਿੱਤਾ। ਸਿੱਖ ਸ਼ਕਤੀ ਇੱਕਜੁਟ ਹੋਵੇਗੀ ਤਾਂ ਸਰਕਾਰਾਂ ਖੁਦ ਚੱਲ ਕੇ ਆਉਣਗੀਆਂ।
ਆਪਣੇ ਸੰਬੋਧਨ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਜਥੇਬੰਦੀਆਂ, ਮਹਾਪੁਰਖਾਂ, ਸਾਬਕਾ ਜਥੇਦਾਰਾਂ ਅਤੇ ਕੌਮ ਦੇ ਪ੍ਰਚਾਰਕਾਂ ਨੂੰ ਅਪੀਲ ਕੀਤੀ ਕਿ ਕਾਫਲੇ ਬਣਾ ਕੇ ਪਿੰਡ-ਪਿੰਡ ਸਿੱਖੀ ਪ੍ਰਚਾਰ ਦੀ ਲਹਿਰ ਸਿਰਜਣ ਲਈ ਅੱਗੇ ਆਉਣ। ਕਿਉਂਕਿ ਇਹ ਸਮਾਂ ਕੌਮ ਨੂੰ ਆਪਸੀ ਮਤਭੇਦ ਭੁਲਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕੱਠੇ ਹੋਣ ਦਾ ਹੈ। ਉਨ੍ਹਾਂ ਆਖਿਆ ਕਿ ਅੱਜ ਨਸ਼ਿਆਂ ਰਾਹੀਂ ਨੌਜੁਆਨੀਂ ਨੂੰ ਬਰਬਾਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ, ਸੋਸ਼ਲ ਮੀਡੀਆ ’ਤੇ ਗੁੰਮਰਾਹਕੁਨ ਸਮੱਗਰੀ ਨਾਲ ਨੌਜੁਆਨੀ ਦੀ ਮਾਨਸਿਕਤਾ ਤਬਦੀਲ ਕੀਤੀ ਜਾ ਰਹੀ ਹੈ। ਸਾਨੂੰ ਇਸ ਵਰਤਾਰੇ ਵੱਲ ਧਿਆਨ ਦੇਣਾ ਪਵੇਗਾ ਅਤੇ ਸਭ ਨੂੰ ਨਾਲ ਜੋੜ ਕੇ ਚਲਣਾ ਪਵੇਗਾ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਸੰਸਥਾਵਾਂ ਨੂੰ ਮਜਬੂਤ ਕਰਨ ਲਈ ਵੀ ਸੁਨੇਹਾ ਦਿੱਤਾ।
ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਸਿੱਖ ਸ਼ਕਤੀ ਦਾ ਸਰੋਤ ਹਨ, ਪਰ ਦੁੱਖ ਦੀ ਗੱਲ ਹੈ ਕਿ ਬੀਤੇ ’ਚ ਕੁਝ ਸਿੱਖ ਸੰਸਥਾਵਾਂ ਸਰਕਾਰੀ ਹੱਥਾਂ ਵਿੱਚ ਚਲੇ ਗਈਆਂ ਹਨ। ਇਸ ਵੱਲ ਕੌਮ ਨੂੰ ਧਿਆਨ ਦੇਣਾ ਪਵੇਗਾ ਤਾਂ ਜੋ ਸਿੱਖ ਸੰਸਥਾਵਾਂ ਸਿੱਖ ਪ੍ਰਭਾਵ ਹੇਠ ਹੀ ਰਹਿਣ। ਗਿਆਨੀ ਹਰਪ੍ਰੀਤ ਸਿੰਘ ਨੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਅਤੇ ਜਨਰਲ ਸ਼ਾਬੇਗ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਯਾਦ ਕੀਤਾ।
ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਜੂਨ 1984 ਦੇ ਘੱਲੂਘਾਰੇ ਨੂੰ ਉਸ ਸਮੇਂ ਦੀ ਕਾਂਗਰਸ ਸਰਕਾਰ ਦੀ ਮਨੁੱਖਤਾ ਮਾਰੂ ਕਾਰਵਾਈ ਕਿਹਾ। ਉਨ੍ਹਾਂ ਕਿਹਾ ਕਿ ਜੋ ਜੁਲਮ ਉਸ ਵਕਤ ਭਾਰਤ ਸਰਕਾਰ ਨੇ ਸਿੱਖਾਂ ’ਤੇ ਕੀਤਾ, ਉਸ ਨੇ ਅਬਦਾਲੀ ਵੱਲੋਂ ਕੀਤੇ ਜ਼ੁਲਮਾਂ ਨੂੰ ਵੀ ਪਿੱਛੇ ਛੱਡ ਦਿੱਤਾ। ਸਰਕਾਰ ਵੱਲੋਂ ਦਿੱਤੇ ਇਹ ਜ਼ਖ਼ਮ ਖਾਲਸਾ ਪੰਥ ਦੇ ਦਿਲਾਂ ਵਿੱਚੋਂ ਕਦੇ ਨਹੀਂ ਮਿਟ ਸਕਦੇ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਫੈਡਰੇਸ਼ਨ ਆਗੂ ਸ. ਕੰਵਰਚੜ੍ਹਤ ਸਿੰਘ ਸਮੇਤ ਸ਼ਹੀਦਾਂ ਦੇ ਕਈ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਿੱਖ ਸੰਘਰਸ਼ ਨਾਲ ਸਬੰਧਤ ਹੋਰ ਸ਼ਖ਼ਸੀਅਤਾਂ ਨੂੰ ਵੀ ਇਸ ਦੌਰਾਨ ਸਿਰੋਪਾਓ ਦੇ ਕੇ ਨਿਵਾਜਿਆ ਗਿਆ।
ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ
ਅਸੀਂ ਰੋਜ਼ਾਨਾ ਨਵੀਂ ਨਵੀਂ ਜਾਣਕਾਰੀ ਤੁਹਾਡੇ ਤੱਕ ਲੈਕੇ ਆਉਂਦੇ ਹਾਂ। ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰਕੇ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਇਹ ਜਾਣਕਾਰੀ ਅਸੀਂ ਆਪਣੇ ਕੋਲੋ ਨਹੀਂ ਤਿਆਰ ਕਰਦੇ। ਇਸ ਤਰ੍ਹਾਂ ਦੀਆਂ ਰੌਚਕ ਜਾਣਕਾਰੀਆਂ ਲੈਣ ਲਈ ਸਾਡਾ ਪੇਜ ਫੌਲੋ ਕਰ ਸਕਦੇ ਹੋ। ਸਾਡੇ ਪੇਜ ਤੇ ਦੇਸ਼ ਵਿਦੇਸ਼ ਦੀਆਂ, ਮੌਸਮ ਅਤੇ ਸਿਹਤ ਸੰਬੰਧੀ ਜਾਨਕਾਰੀ ਦਿੱਤੀ ਜਾਂਦੀ ਹੈ। ਜੇਕਰ ਤੁਸੀਂ ਸਾਡੀ ਕਰੁਜਗਾਰੀ ਤੋਂ ਸੰਤੁਸ਼ਟ ਹੋ ਤਾਂ ਪੇਜ ਨੂੰ ਲਾਈਕ ਸ਼ੇਅਰ ਅਤੇ ਫੌਲੋ ਕਰੋ। ਧੰਨਵਾਦ
Live punjab ਸਾਰੇ ਦਰਸ਼ਕਾਂ ਨੂੰ ਨਵੀਂ ਜਾਣਕਾਰੀ ਦੇ ਨਾਲ ਨਾਲ ਕਰੰਟ ਨਿਊਜ਼ ਸਾਹਮਣੇ ਲੈ ਕੇ ਆਉਂਦਾ ਹੈ। ਇਸ ਵਿਚ ਤੁਹਾਡੇ ਮਹੱਲੇ, ਕਸਬੇ, ਇਲਾਕੇ, ਤੇ ਪਿੰਡ ਅਤੇ ਜ਼ਮੀਨੀ ਪੱਧਰ ਤੋਂ ਦੇਸ਼ ਵਿਦੇਸ਼ ਨਾਲ ਜੁੜੀ ਹੋਈ ਜਾਣਕਾਰੀ ਤੁਹਾਡੇ ਸਾਹਮਣੇ ਲੈ ਕੇ ਆਉਦਾ ਹੈ। ਅਸੀਂ ਰੋਜ਼ਾਨਾ ਖੋਜ ਕਰ ਕੇ ਤੇ ਉਸ ਖ਼ਬਰ ਨੂੰ ਤਰਕ ਸੰਗਤ ਦਰਸ਼ਕਾਂ ਨਾਲ ਸਾਂਝੀ ਕਰਦੇ ਹਾਂ। ਸਾਡੇ ਨਾਲ ਜੁੜ ਕੇ ਨਵੀ ਸੁਪਰਫਾਸਟ ਸਭ ਤੋਂ ਤੇਜ਼ ਜਾਣਕਾਰੀ ਹਾਸਲ ਕਰ ਸਕਦੇ ਹੋ, ਇਹ ਜਾਣਕਾਰੀ ਦੋਸਤਾਂ ਨਾਲ ਸਾਂਝਾ ਕਰ ਕੇ ਉਨ੍ਹਾਂ ਦੀ ਜਾਣਕਾਰੀ ਚ ਵਾਧਾ ਕਰ ਸਕਦੇ ਹੋ।live punjab ਸੱਚੀਆਂ ਤੇ ਤਾਜ਼ਾ ਖਬਰਾਂ ਦਾ ਇੱਕ ਵੱਡਾ ਦਾਇਰਾ ਹੈ ਜਿਸ ਵਿਚ ਸਿਹਤ , ਨਿਊਜ਼, ਮਨੋਰੰਜਨ , ਖੇਡਾਂ, ਆਦਿ ।
ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਹੈਰਾਨੀ ਹੁੰਦੀ ਅਤੇ ਕੁਝ ਇਸ ਤਰ੍ਹਾਂ ਦੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਤੇਜੀ ਨਾਲ ਵਾਇਰਲ ਹੋ ਰਹੀ ਹੈ, ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ
ਦੋਸਤੋ ਇਸ ਵੀਡੀਓ ਵਿੱਚ ਦਿੱਤੀ ਗਈ ਜਾਣਕਾਰੀ ਅਸੀਂ ਸ਼ੋਸ਼ਲ ਮੀਡੀਆ ਤੇ ਵਾਇਰਲ ਖਬਰਾਂ ਤੋਂ ਇਕੱਠੀ ਕਰਕੇ ਤੁਹਾਡੇ ਤੱਕ ਪਹੁੰਚਾਉਦੇ ਹਾਂ,ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖਬਰਾਂ ਅਤੇ ਜਾਣਕਾਰੀ ਇਕੱਤਰ ਕਰਕੇ ਲੈ ਕੇ ਆਉਂਦੇ ਰਹਿੰਦੇ ਹਾਂ, ਸਾਨੂੰ ਪੂਰੀ ਉਮੀਦ ਹੈ ਕਿ ਤੁਹਾਨੂੰ ਸਾਡੇ ਵੱਲੋਂ ਦਿੱਤੀ ਗਈ ਜਾਣਕਾਰੀ ਸਪੱਸ਼ਟ ਸਮਝ ਆ ਜਾਂਦੀ ਹੈ
ਇਸ ਤਰਾਂ ਦੀਆਂ ਵਾਇਰਲ ਖਬਰਾਂ ਅਤੇ ਜਾਣਕਾਰੀ ਲਈ ਤੁਸੀਂ ਸਾਨੂੰ ਸਾਡੇ ਫੇਸਬੁਕ ਪੇਜ ਤੇ ਵੀ ਲਾਈਕ ਕਰੋ ਸਕਦੇ ਹੋ ਅਤੇ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਆਪਣੇ ਦੋਸਤਾਂ ਨਾਲ ਸਾਂਝਾ ਕਰ ਸਕਦੇ ਹੋ, ਉਮੀਦ ਕਰਦੇ ਹਾਂ ਕਿ ਇਸ ਜਾਣਕਾਰੀ ਨੂੰ ਤੁਸੀਂ ਪੂਰੀ ਤਰ੍ਹਾਂ ਦੇਖ ਲਿਆ ਹੋਵੇਗਾ ਅਤੇ ਸ਼ੇਅਰ ਕਰ ਦਿੱਤਾ ਹੋਵੇਗਾ ,ਇਸ ਤਰਾਂ ਦੀਆਂ ਖਬਰਾਂ ਲਈ ਤੁਸੀਂ ਸਾਡੇ ਪੇਜ ਅਤੇ ਟੈਲੀਗਰਾਮ ਤੇ ਵੀ ਦੇਖ ਸਕਦੇ ਹੋ
ਸਾਡੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀ ਸਹੀ ਅਤੇ ਸਪੱਸ਼ਟ ਜਾਣਕਾਰੀ ਤੁਹਾਡੇ ਤੱਕ ਪਹੁੰਚਾਈਏ,ਤੇ ਤੁਹਾਡਾ ਵੀ ਫਰਜ ਬਣਦਾ ਹੈ ਕਿ ਸਾਡੇ ਵੱਲੋਂ ਦਿੱਤੀ ਗਈ ਜਾਣਕਾਰੀ ਨੂੰ ਤੁਸੀਂ ਸ਼ੇਅਰ ਕਰੋ ਅਤੇ ਸਾਡੇ ਫੇਸਬੁਕ ਪੇਜ ਨੂੰ ਆਪਣੇ ਦੋਸਤਾਂ ਨਾਲ ਸਾਂਝਾ ਕਰੋ ,ਉਮੀਦ ਕਰਦੇ ਹਾਂ ਕਿ ਸਾਡੇ ਵੱਲੋਂ ਦਿੱਤੀ ਗਈ ਜਾਣਕਾਰੀ ਤੁਹਾਨੂੰ ਸਮਝ ਆ ਜਾਂਦੀ ਹੈ ਅਤੇ ਇਸ ਤਰਾਂ ਦੀਆਂ ਤਾਜਾ ਖਬਰਾਂ ਅਤੇ ਜਾਣਕਾਰੀ ਲਈ ਸਾਡੇ ਵਾਇਰਲ ਤੱਕ ਦੇ ਪੇਜ ਨਾਲ ਜੁੜੇ ਰਹੋ