ਡੁੱਬ ਗਏ ਘਰ, ਫ਼ਸ ਗਏ ਲੋਕ, ਐਨੇ ਮਾੜੇ ਹਾਲ ਪਹਿਲਾਂ ਨਹੀਂ ਦੇਖੇ ਹੋਣੇ, ਰੱਬ ਅੱਗੇ ਕਰੋ ਅਰਦਾਸ !

ਗੁਰਦਾਸਪੁਰ ਤੋਂ ਦਰਦਨਾਕ ਖਬਰ ਸਾਹਮਣੇ ਆਈ ਹੈ। ਕਸਬਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਧੀਰੋਵਾਲ ਵਿੱਚ ਬਰਸਾਤੀ ਨਾਲੇ ਵਿੱਚ ਪਾਣੀ ਦੇਖਣ ਗਏ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਜਸਕਰਨ ਸਿੰਘ (14) ਤੇ ਦਿਲਪ੍ਰੀਤ ਸਿੰਘ (13) ਵਜੋਂ ਹੋਈ ਹੈ। ਦੋਵਾਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।
ਪਾਣੀ ਦੇ ਤੇਜ਼ ਵਹਾਅ ਕਾਰਨ ਦੋਵੇਂ ਨਾਲੇ ਵਿੱਚ ਰੁੜ੍ਹ ਗਏ। ਡੀਐਸਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮ੍ਰਿਤਕ ਬੱਚਿਆਂ ਦੇ ਪਰਿਵਾਰ ਵਾਲਿਆਂ ਨੂੰ ਵੀ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਘਟਨਾ ਤੋਂ ਬਾਅਦ ਦੋਵਾਂ ਬੱਚਿਆਂ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।