Rahul Gandhi ਦੀ ਸ੍ਰੀ ਦਰਬਾਰ ਸਾਹਿਬ ਫੇਰੀ ਤੋਂ ਬਾਅਦ SGPC ਸਕੱਤਰ ਗੁਰਚਰਨ ਗਰੇਵਾਲ ਦੀ Exclusive ਇੰਟਰਵਿਊ, ਸੁਣੋ SGPC ਨੂੰ ਰਾਹੁਲ ਦੇ ਆਉਣ ਬਾਰੇ ਕੀ ਦਿੱਤੀ ਸੀ ਜਾਣਕਾਰੀ…

Rahul Gandhi ਦੀ ਸ੍ਰੀ ਦਰਬਾਰ ਸਾਹਿਬ ਫੇਰੀ ਤੋਂ ਬਾਅਦ SGPC ਸਕੱਤਰ ਗੁਰਚਰਨ ਗਰੇਵਾਲ ਦੀ Exclusive ਇੰਟਰਵਿਊ, ਸੁਣੋ SGPC ਨੂੰ ਰਾਹੁਲ ਦੇ ਆਉਣ ਬਾਰੇ ਕੀ ਦਿੱਤੀ ਸੀ ਜਾਣਕਾਰੀ…
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਹੋਣ ਦੀ ਉਮੀਦ ਬੱਝੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।
ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ….ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸੰਬੰਧ ਵਿੱਚ ਅਹਿਮ ਜਾਣਕਾਰੀ.. 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ..ਬਾਕੀ ਵੇਰਵੇ ਜਲਦੀ..
ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੀ ਪ੍ਰਤੀਕਰਮ ਆਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ….ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀਆਂ ਜਰਨਲ ਚੋਣਾਂ ਲਈ ਵੋਟਾਂ ਬਣਾਉਣੀਆਂ ਸਰਕਾਰ ਦੀ ਜਿੰਮੇਵਾਰੀ ਹੈ। ਇਸ ਸਬੰਧੀ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਕਾਫੀ ਸਮਾਂ ਪਹਿਲਾਂ ਸਬੰਧਤ ਸੂਬਿਆਂ ਦੇ ਮੁੱਖ ਸਕੱਤਰਾਂ ਤੇ ਪ੍ਰਸ਼ਾਸਕ ਨੂੰ ਪੱਤਰ ਲਿਖਿਆ ਜਾ ਚੁੱਕਾ ਹੈ।
ਮੁੱਖ ਮੰਤਰੀ ਜੀ, ਤੁਸੀਂ ਹਰ ਕੰਮ ਨੂੰ ਆਪਣੇ ਖਾਤੇ ਪਾਉਣ ਦੇ ਐਲਾਨ ਦੀ ਥਾਂ ਗੁਰਦੁਆਰਾ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦਾ ਪ੍ਰਸ਼ਾਸਨ ਨੂੰ ਪਾਲਣ ਕਰਨ ਦਿਓ।…ਮੈਂ ਸ਼੍ਰੋਮਣੀ ਕਮੇਟੀ ਦਾ ਮੁੱਖ ਸੇਵਾਦਾਰ ਹੁੰਦਿਆਂ ਚੋਣਾਂ ਦਾ ਸਵਾਗਤ ਕਰਦਾ ਹਾਂ।